ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ :
ਕਿਸਾਨ ਅੰਦੋਲਨ ਵਿੱਚ ਨਵਦੀਪ ਵਾਟਰ ਕੈਨਨ ਬੁਆਏ ਵਜੋਂ ਜਾਣੇ ਜਾਂਦੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨਵਦੀਪ ਸਿੰਘ ਜਲਬੇੜਾ ਨੂੰ ਇਸ ਸਾਲ ਮਾਰਚ ਵਿੱਚ ਹਰਿਆਣਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਮੰਗਲਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਜਦੋਂ ਪੰਜਾਬ ਤੋਂ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ‘ਤੇ ਪਹੁੰਚਿਆ ਸੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਨਵਦੀਪ ਪੁਲੀਸ ਨੂੰ ਚਕਮਾ ਦੇ ਕੇ ਗੱਡੀ ’ਤੇ ਚੜ੍ਹ ਗਿਆ। ਉਸ ਨੇ ਵਾਟਰ ਕੈਨਨ ਪੁਲਿਸ ਵੱਲ ਮੋੜ ਦਿੱਤੀ। ਇਸ ਤੋਂ ਬਾਅਦ ਉਹ ਛਾਲ ਮਾਰ ਕੇ ਟਰਾਲੀ ‘ਤੇ ਆ ਗਿਆ। ਇਸ ਮਗਰੋਂ ਪੁਲੀਸ ਨੇ ਨਵਦੀਪ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।