ਨਵੀਂ ਦਿੱਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ:
ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ।
ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ ਦਿੱਲੀ ‘ਚ ਕੀਤੀ ਗਈ ਇਸ ਸਮੀਖਿਆ ਮੀਟਿੰਗ ਦੌਰਾਨ ਗਡਕਰੀ ਨੇ ਇਹ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਜੇਕਰ ਸਮੁੱਚੇ ਦੇਸ਼ ਵਿੱਚ ਸੜਕਾਂ ਤੇ ਨਿਰਮਾਣ ਚ ਕੋਈ ਅੜਿਕਾ ਨਹੀਂ ਹੈ ਅਤੇ ਦਿੱਲੀ ਅੰਮ੍ਰਿਤਸ’ਰ ਕਟੜਾ ਐਕਸਪ੍ਰੈਸ-ਵੇ ਦਾ ਕੰਮ ਹਰਿਆਣਾ ਚ ਮੁਕੰਮਲ ਹੁਣ ਨੇੜੇ ਹੈ, ਜੋ ਕਿ ਪੰਜਾਬ ਚ ਇਸ ਪ੍ਰੋਜੈਕਟ ਦੇ ਕਾਫੀ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਕੇਂਦਰ ਨੂੰ ਨਹੀਂ ਮਿਲਿਆ। ਉਹਨਾਂ ਆਖਿਆ ਕਿ ਜੇਕਰ ਪਹਿਲਾਂ ਤੋਂ ਚੱਲ ਰਹੀ ਕੌਮੀ ਸੜਕਾਂ ਦੇ ਪ੍ਰੋਜੈਕਟਾਂ ਦੇ ਅੜਿਕੇ ਦੂਰ ਨਾ ਕੀਤੇ ਗਏ ਤਾਂ ਇਹਨਾਂ ਕੇਂਦਰੀ ਪ੍ਰੋਜੈਕਟਾਂ ਨੂੰ ਵੀ ਡਰੱਗ ਕਰ ਦਿੱਤਾ ਜਾਵੇਗਾ। ਮੀਟਿੰਗ ‘ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੁਰਾਣੇ ਪ੍ਰੋਜੈਕਟਾਂ ਦੀ ਅੜੀਕੇ ਦੂਰ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤੇ ਜਾਣ ਦੀ ਗੱਲ ਕਹੀ।