ਬੱਸ-ਟਰੈਕਟਰ ਦੀ ਟੱਕਰ ‘ਚ ਪੰਜ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਮਹਾਰਾਸ਼ਟਰ, 16 ਜੁਲਾਈ, ਬੋਲੇ ਪੰਜਾਬ ਬਿਊਰੋ :


ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿਚ ਇਕ ਬੱਸ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਈ।ਹਾਦਸੇ ‘ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਰਧਾਲੂ ਮੁੰਬਈ ਨੇੜੇ ਆਪਣੇ ਜੱਦੀ ਸ਼ਹਿਰ ਡੋਂਬੀਵਲੀ ਤੋਂ ਅਸ਼ਧੀ ਇਕਾਦਸ਼ੀ ਦੇ ਜਸ਼ਨ ਲਈ ਪੰਢਰਪੁਰ ਜਾ ਰਹੇ ਸਨ।ਦੇਰ ਰਾਤ ਬੱਸ ਦੀ ਟਰੈਕਟਰ ਨਾਲ ਟੱਕਰ ਹੋ ਗਈ ਤੇ ਬੱਸ ਖੱਡ ਵਿਚ ਜਾ ਡਿੱਗੀ।ਬੱਸ ਵਿਚ 42 ਸ਼ਰਧਾਲੂ ਸਵਾਰ ਸਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।