ਮਰਹੂਮ ਸੁਧੀਰ ਸੂਰੀ ਦੇ ਪੁੱਤਰਾਂ ਨੇ ਮੰਗੀ ਫਿਰੌਤੀ, ਪੁਲਿਸ ਨੇ ਦੋਵੇਂ ਕੀਤੇ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ :


ਮਰਹੂਮ ਸ਼ਿਵ ਸੈਨਾ ਟਕਸਾਲੀ ਦੇ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਰੋਤੀ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਹਨ। ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਨੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਲ ਕੰਤ ਨਾਮਕ ਵਿਅਕਤੀ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕੰਮ ਕਰਦਾ ਹੈ। ਉਸ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਫਿਰੌਤੀ ਮੰਗੀ ਗਈ।ਉਸ ਕੋਲੋਂ 6 ਲੱਖ ਰੁਪਏ ਦੀ ਫਰੋਤੀ ਮੰਗੀ। 6 ਲੱਖ ਰੁਪਏ ਲੈਣ ਤੋਂ ਬਾਅਦ ਉਹਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦੇ ਦਿੱਤੀ ਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ‘ਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ। ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *