ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਚਾਲੇ ਪਾਵਾਂਗੇ : ਕਿਸਾਨ ਆਗੂ ਜਗਜੀਤ ਡੱਲੇਵਾਲ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ :


ਅੱਜ ਕਿਸਾਨਾਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ।ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਹੁਕਮ ਦਿੱਤਾ ਹੋਇਆ ਹੈ ਅਤੇ ਰਾਹ ਖੁੱਲ੍ਹਦਿਆਂ ਅਸੀਂ ਦਿੱਲੀ ਲਈ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਸ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੇ ਰਸਤੇ ਨਹੀਂ ਰੋਕੇ ਹਨ, ਅਸੀਂ ਤਾਂ ਦਿੱਲੀ ਜਾਣਾ ਚਾਹੁੰਦੇ ਹਾਂ।ਸਰਕਾਰਾਂ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਅ ਰਹੀ ਹੈ। ਆਗੂਆਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ’ਤੇ ਰਾਹ ਖੋਲ੍ਹਣ ਲਈ ਦਬਾਅ ਪਾਉਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।