ਪੰਜਾਬ ਪੁਲਿਸ ਨੇ 50 ਕਰੋੜ ਰੁਪਏ ਮੁੱਲ ਦੀ ਹੈਰੋਇਨ ਤੇ ਹਥਿਆਰਾਂ ਸਣੇ ਦੋ ਤਸਕਰ ਕੀਤੇ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 7 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਮੱਗਲਰਾਂ ਦੇ ਪਾਕਿਸਤਾਨ ਨਾਲ ਸੰਬੰਧ ਹੋਣ ਦਾ ਖੁਲਾਸਾ ਹੋਇਆ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸਮੱਗਲਰਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ।ਹੋਰ ਪੁੱਛ-ਗਿੱਛ ਜਾਰੀ ਹੈ।ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 50 ਕਰੋੜ ਦੇ ਲੱਗਭਗ ਦੱਸੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।