ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਦੋ ਸਾਥੀ ਕਾਬੂ

ਚੰਡੀਗੜ੍ਹ ਪੰਜਾਬ


ਬਠਿੰਡਾ, 17 ਜੁਲਾਈ, ਬੋਲੇ ਪੰਜਾਬ ਬਿਊਰੋ :


ਥਾਣਾ ਮੌੜ ਮੰਡੀ ਅਧੀਨ ਪੈਂਦੇ ਇਲਾਕੇ ‘ਚੋਂ 27 ਜੂਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਫੜੇ ਗਏ ਤਿੰਨ ਮੁਲਜ਼ਮਾਂ ਦੇ ਬਾਕੀ ਦੋ ਸਾਥੀਆਂ ਨੂੰ ਜ਼ਿਲਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। 
ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਗੋਲਡੀ ਬਰਾੜ ਗਰੋਹ ਨਾਲ ਸਬੰਧਤ ਹਨ। ਪੂਰੇ ਮਾਮਲੇ ਦਾ ਖੁਲਾਸਾ ਸੀਨੀਅਰ ਪੁਲਸ ਅਧਿਕਾਰੀ ਅੱਜ ਕਰ ਸਕਦੇ ਹਨ। ਦੱਸ ਦੇਈਏ ਕਿ 27 ਜੂਨ ਨੂੰ ਸੀਆਈਏ ਪੁਲਿਸ ਨੇ ਥਾਣਾ ਮੋੜ ਇਲਾਕੇ ਤੋਂ ਕਰਨਦੀਪ ਸਿੰਘ, ਰਘੁਵੀਰ ਸਿੰਘ, ਕੁਲਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌੜ ਥਾਣੇ ‘ਚ ਕੁੱਲ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ‘ਚ ਅੱਜ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਦੇ ਨਾਂ ਸ਼ਾਮਲ ਹਨ, ਜੋ ਕਿ ਉਦੋਂ ਤੋਂ ਹੀ ਫਰਾਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।