ਪੰਜਾਬ ਸਰਕਾਰ ਨੂੰ ਝਟਕਾ,ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨਾਮਨਜੂਰ, ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ :


ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਬਿਨਾਂ ਪ੍ਰਵਾਨਗੀ ਤੋਂ ਪੰਜਾਬ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 11 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ।
ਸਦਨ ਵਿੱਚ ਪਾਸ ਕੀਤੇ ਗਏ ਬਿੱਲ ਲਈ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਐਕਟ 1961, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਐਕਟ 1969, ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਐਕਟ 2019, ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਪੰਜਾਬ ਐਕਟ 2020, ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਐਕਟ 1996, ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਐਕਟ 2021, ਸਰਕਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਐਕਟ 2021, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਐਕਟ 1998, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਐਕਟ 2009, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਐਕਟ 2019 ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀਜ਼ ਐਕਟ 2005 ਦੀ ਧਾਰਾ 9 ਵਿੱਚ ਸੋਧ ਕੀਤੀ ਸੀ। ਚਾਂਸਲਰ ਹੋਣ ਦੇ ਨਾਤੇ ਮੁੱਖ ਮੰਤਰੀ ਇਨ੍ਹਾਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਨਿਯੁਕਤ ਕਰ ਸਕਦੇ ਸਨ।

Leave a Reply

Your email address will not be published. Required fields are marked *