ਸ਼ਾਹਕੋਟ,17 ਜੁਲਾਈ (ਮਲਾਗਰ ਖਮਾਣੋਂ) ,ਬੋਲੇ ਪੰਜਾਬ ਬਿਊਰੋ :
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੁਰਮਹਿਲ,ਜ਼ਿਲ੍ਹਾ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ, ਜ਼ਿਲ੍ਹਾ ਪ੍ਰਧਾਨ ਦਫ਼ਤਰੀ ਸਟਾਫ਼ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ ਕੰਗ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੌਰਾਨ ਅਗਲੇ ਸੰਘਰਸ਼ ਦੀ ਲਾਮਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀਆਂ ਉਪਰੰਤ ਉੱਚ ਅਧਿਕਾਰੀਆਂ ਸਮੇਤ ਕੀਤੀ ਗਈ ਪੈਨਲ ਮੀਟਿੰਗ ਦੌਰਾਨ ਤੇ ਇਸ ਤੋਂ ਬਾਅਦ ਵਿਭਾਗੀ ਮੁੱਖੀ ਐਚ.ਓ.ਡੀ. ਹੈੱਡ ਆਫ਼ਿਸ ਮੁਹਾਲੀ ਨਾਲ ਮੀਟਿੰਗ ਦੌਰਾਨ ਜਥੇਬੰਦੀ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਲਈ ਐਚ.ਓ.ਡੀ.ਵਿਭਾਗੀ ਮੁਖੀ ਵੱਲੋਂ 08 ਜੁਲਾਈ 2024 ਨੂੰ ਮੀਟਿੰਗ ਦੌਰਾਨ ਜਥੇਬੰਦੀ ਤੋਂ ਮੰਗਾਂ ਲਾਗੂ ਕਰਨ ਲਈ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ।ਜਿਸ ਤੋਂ ਬਾਅਦ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ 20 ਦਿਨਾਂ ਵਿੱਚ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਅਗਲੇ ਸੰਘਰਸ਼ ਦੀ ਲਾਮਬੰਦੀ ਤੇ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਉਣ ਲਈ ਲਿਆਂਦੀ ਜਾ ਰਹੀ ਪਾਲਸੀ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇ। ਵਿਭਾਗੀ ਮੰਗਾਂ ਜਿਵੇਂ ਕਿ ਪਿਛਲੇ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਤਨਖਾਹਾਂ ਉਪਰ ਵਾਧੇ ਤੇ ਲਾਈ ਰੋਕ ਨੂੰ ਹਟਾਕੇ ਜਥੇਬੰਦੀ ਦੀ ਮੰਗ ਅਨੁਸਾਰ ਵਾਧਾ ਦਿੱਤਾ ਜਾਵੇ। ਜਿਨ੍ਹਾਂ ਸਮਾਂ ਪ੍ਰਪੋਜ਼ਲ ਸਰਕਾਰ ਕੋਲ ਵਿਚਾਰ ਅਧੀਨ ਹੈ ਉਨ੍ਹਾਂ ਸਮਾਂ ਕੁਟੇਸ਼ਨ ਦੋ ਜਾਂ ਤਿੰਨ ਮਹੀਨੇ ਦੀ ਬਜਾਏ ਇੱਕ ਸਾਲ ਦੀ ਪ੍ਰਵਾਨਗੀ ਦਿੱਤੀ ਜਾਵੇ, ਤਾਂ ਕਿ ਵਰਕਰਾਂ ਦੀਆਂ ਲਗਾਤਾਰ ਤਨਖਾਹਾਂ ਵਿੱਚ ਹੋ ਰਹੀ ਖੱਜਲਖੁਆਰੀ ਬੰਦ ਹੋ ਸਕੇ । ਉਨ੍ਹਾਂ ਕਿਹਾ ਕਿ ਜੇਕਰ ਕੋਈ ਟਾਲਮਟੋਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਤਿੱਖੇ ਤੇ ਪ੍ਰਚੰਡ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਬਿੱਲੀ ਚਾਓ,ਮੀਤ ਪ੍ਰਧਾਨ ਜੋਗਿੰਦਰ ਸਿੰਘ ਨੱਲ, ਬਲਵੀਰ ਸਿੰਘ ਜਕੋਪੁਰ , ਗੁਰਜੀਤ ਸਿੰਘ ਕੰਨੀਆਂ, ਬਿਨੋਦ ਕੁਮਾਰ ਬਿਲਗਾ, ਰਮੇਸ਼ ਕੁਮਾਰ ਜਲੰਧਰ, ਲਖਵੀਰ ਸਿੰਘ ਕੋਹਾੜ, ਗੁਰਵਿੰਦਰ ਸਿੰਘ ਲਾਡੀ, ਭਗਵੰਤ ਸਿੰਘ ਫਾਜਲਵਾਲ,ਸਾਬ ਸਿੰਘ ਸਾਦਾਂ ਆਦਿ ਆਗੂ ਹਾਜ਼ਰ ਸਨ।