ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਚੰਡੀਗੜ੍ਹ ਪੰਜਾਬ


ਦਸੂਹਾ, 17 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਖੁੱਡਾ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।
ਇਹ ਭਿਆਨਕ ਸੜਕ ਹਾਦਸਾ ਸਵੇਰੇ 7.30 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਕੇਹਰਵਾਲੀ ਟਾਂਡਾ, ਦਸੂਹਾ ਵੱਲ ਜਾ ਰਿਹਾ ਸੀ।ਇਸ ਦੌਰਾਨ ਸੜਕ ‘ਤੇ ਖੜ੍ਹੇ ਟਿੱਪਰ ਨਾਲ ਉਸ ਦੀ ਟੱਕਰ ਹੋ ਗਈ। ਗੰਭੀਰ ਜ਼ਖ਼ਮੀ ਸੰਦੀਪ ਸਿੰਘ ਨੂੰ ਸਰਕਾਰੀ ਹਸਪਤਾਲ ਦਸੂਹਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਰੋਡ ਸੇਫਟੀ ਫੋਰਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।