ਕਪੂਰਥਲਾ: ਸੜਕ ਹਾਦਸੇ ’ਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ

ਚੰਡੀਗੜ੍ਹ ਪੰਜਾਬ

ਕਪੂਰਥਲਾ 18 ਜੁਲਾਈ,ਬੋਲੇ ਪੰਜਾਬ ਬਿਊਰੋ :

ਫਗਵਾੜਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਵੇਲੀ ਫਲਾਈ ਓਵਰ ’ਤੇ ਇੱਕ ਪਿਕਅੱਪ ਗੱਡੀ ਖਰਾਬ ਹੋਣ ਕਾਰਨ ਸੜਕ ਕਿਨਾਰੇ ਖੜੀ ਹੋਈ ਸੀ ਤਾਂ ਉਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਇੱਕ ਪਰਿਵਾਰ ਦੀ ਸੜਕ ਤੇ ਖੜੀ ਪਿਕਅਪ ਗੱਡੀ ਨਾਲ ਜਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜਖਮੀ ਹੋ ਗਏ। ਜਿਨਾਂ ਨੂੰ ਰਾਹਗੀਰਾਂ ਵੱਲੋਂ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਐਮਰਜੈਂਸੀ ਡਿਊਟੀ ਤੇ ਤਾਇਨਾਤ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕ ਦੀ ਪਹਿਚਾਣ ਮਨੀ ਰੱਤੂ ਉਮਰ 35 ਸਾਲ ਅਤੇ ਵਿਨੇ ਰੱਤੂ ਜਿਸਦੀ ਉਮਰ ਪੰਜ ਸਾਲ ਵਾਸੀ ਕਲਿਆਣਾ ਫਿਲੌਰ ਵਜੋਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।