ਗੋਸਾਈ 18 ਜੁਲਾਈ ,ਬੋਲੇ ਪੰਜਾਬ ਬਿਊਰੋ :
ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦ 15 ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ਵਿੱਚੋਂ 3 ਪਲਟ ਗਏ ਹਨ। ਇਸ ਹਾਦਸੇ ‘ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਹੈ। 20-25 ਯਾਤਰੀ ਜ਼ਖਮੀ ਹੋਏ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਟਰੇਨ ਚੰਡੀਗੜ੍ਹ ਤੋਂ ਆ ਰਹੀ ਸੀ। ਇਹ ਹਾਦਸਾ ਜਿਲਾਹੀ ਰੇਲਵੇ ਸਟੇਸ਼ਨ ਦੇ ਵਿਚਕਾਰ ਗੋਸਾਈ ਦਿਹਵਾ ਵਿਖੇ ਵਾਪਰਿਆ।
ਡਿਬਰੂਗੜ੍ਹ ਐਕਸਪ੍ਰੈਸ (15904) ਚੰਡੀਗੜ੍ਹ ਤੋਂ ਡਿਬਰੂਗੜ੍ਹ ਤੱਕ ਚੱਲਦੀ ਹੈ। ਵੀਰਵਾਰ ਨੂੰ ਇਹ ਟਰੇਨ ਰਾਤ 11:39 ‘ਤੇ ਚੰਡੀਗੜ੍ਹ ਤੋਂ ਰਵਾਨਾ ਹੋਈ। ਵੀਰਵਾਰ ਦੁਪਹਿਰ ਨੂੰ ਜਦੋਂ ਰੇਲਗੱਡੀ ਗੋਂਡਾ ਅਤੇ ਬਸਤੀ ਦੇ ਵਿਚਕਾਰ ਜਿਲਾਹੀ ਸਟੇਸ਼ਨ ਪਹੁੰਚੀ ਤਾਂ ਰੇਲਗੱਡੀ ਪਟੜੀ ਤੋਂ ਉਤਰ ਗਈ। ਇਸ ਤੋਂ ਬਾਅਦ ਟਰੇਨ ਦੀਆਂ ਬੋਗੀਆਂ ਪਲਟ ਗਈਆਂ।
ਟਰੇਨ ‘ਚ ਸਫਰ ਕਰ ਰਹੇ ਇਕ ਯਾਤਰੀ ਨੇ ਦੱਸਿਆ- ਇਹ ਹਾਦਸਾ ਗੋਂਡਾ ਤੋਂ 20 ਕਿਲੋਮੀਟਰ ਦੂਰ ਦੁਪਹਿਰ ਕਰੀਬ 2.30 ਵਜੇ ਵਾਪਰਿਆ। ਮਾਨਕਪੁਰ ਸਟੇਸ਼ਨ ਇੱਥੋਂ 5 ਕਿਲੋਮੀਟਰ ਦੂਰ ਹੈ। 3 ਬੋਗੀਆਂ ਪਲਟ ਗਈਆਂ।