ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਨਿਹੰਗਾਂ ਵੱਲੋਂ ਹਮਲਾ, 3 ਜਖਮੀ

ਚੰਡੀਗੜ੍ਹ ਪੰਜਾਬ


ਸ੍ਰੀ ਆਨੰਦਪੁਰ ਸਾਹਿਬ, 18 ਜੁਲਾਈ, ਬੋਲੇ ਪੰਜਾਬ ਬਿਊਰੋ :


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੱਲ੍ਹ ਨਿਹੰਗ ਬਾਣੇ ’ਚ 5 ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ 3 ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਘਟਨਾ ਕਾਰਨ ਸਨਸਨੀ ਫੈਲ ਗਈ। 
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਕਰੀਬ 5 ਵਿਅਕਤੀ ਨਿਹੰਗ ਬਾਣੇ ਵਾਲੇ ਲੰਗਰ ਹਾਲ ਵਿੱਚ ਆਏ ਅਤੇ ਸੇਵਾਦਾਰਾਂ ਨਾਲ ਬਹਿਸ ਕਰਨ ਲੱਗੇ। ਜਦੋਂ ਸੇਵਾਦਾਰਾਂ ਨੇ ਉਨ੍ਹਾਂ ਨੂੰ ਬਹਿਸ ਕਰਨ ਤੋਂ ਰੋਕਿਆ ਅਤੇ ਕਿਹਾ ਕਿ ਤਖ਼ਤ ਸਾਹਿਬ ਧਾਰਮਿਕ ਸਥਾਨ ਹੈ ਅਤੇ ਸੰਗਤਾਂ ਲੰਗਰ ਛਕਦੀਆਂ ਹਨ, ਇਸ ਲਈ ਉਨ੍ਹਾਂ ਨੂੰ ਸ਼ਾਂਤੀ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਨਾਲ ਹੋਈ ਤਕਰਾਰ ਤੋਂ ਬਾਅਦ ਉਕਤ ਵਿਅਕਤੀਆਂ ਨੇ ਲੰਗਰ ਵਿਚ ਸੇਵਾ ਕਰ ਰਹੇ ਮੁਲਾਜ਼ਮਾਂ ‘ਤੇ ਖੰਡੇ ਅਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਮੱਖਣ ਸਿੰਘ, ਰਤਨ ਸਿੰਘ ਅਤੇ ਭਗਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਸੇਵਾਦਾਰਾਂ ਨੇ ਤੁਰੰਤ ਤਿੰਨਾਂ ਜ਼ਖ਼ਮੀ ਮੁਲਾਜ਼ਮਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਪਹੁੰਚਾਇਆ। ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਸਾਰੀ ਸੂਚਨਾ ਸਥਾਨਕ ਪੁਲੀਸ ਨੂੰ ਦੇ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।