ਮੁਹਾਲੀ ਐਸਟੀਐਫ ਵੱਲੋਂ ਪੁਲਿਸ ਮੁਲਾਜ਼ਮ ਤੇ ਮਹਿਲਾ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਮੋਹਾਲੀ, 18 ਜੁਲਾਈ, ਬੋਲੇ ਪੰਜਾਬ ਬਿਊਰੋ :


ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।
ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।