MP ਅਮ੍ਰਿਤਪਾਲ ਦੇ ਭਰਾ ਤੋਂ ਡਰੱਗ ਮਾਮਲੇ ਵਿੱਚ ਪੁਲੀਸ ਦੋਬਾਰਾ ਕਰੇਗੀ ਪੁੱਛ-ਗਿੱਛ

ਚੰਡੀਗੜ੍ਹ ਪੰਜਾਬ

ਜਲੰਧਰ 18 ਜੁਲਾਈ ,ਬੋਲੇ ਪੰਜਾਬ ਬਿਊਰੋ :

ਜਲੰਧਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਤੋਂ ਜਲੰਧਰ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਹੈ।
ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਮੁਲਜ਼ਮਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨੀ ਹੈ। ਕਿਉਂਕਿ ਮਾਮਲੇ ‘ਚ ਅਜੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।