ਨਰੋਟ ਜੈਮਲ ਸਿੰਘ, 18 ਜੁਲਾਈ ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਸਬ ਤਹਿਸੀਲ ਵਿੱਚ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਉਕਤ ਡੀਡ ਰਾਈਟਰ ਸੁਭਾਸ਼ ਚੰਦਰ ਵਾਸੀ ਨਰੋਟ ਜੈਮਲ ਸਿੰਘ ਅਤੇ ਉਸ ਦੇ ਭਰਾ ਰਮੇਸ਼ ਚੰਦਰ ਸਟੈਂਪ ਵੈਂਡਰ ਨਰੋਟ ਜੈਮਲ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀਆਂ ਨੇ 10 ਮਰਲੇ ਦੇ ਪਲਾਟ ਦੀ ਰਜਿਸਟਰੀ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਦੇ ਨਾਂ ਕਰਵਾਉਣ ਦੇ ਬਦਲੇ 30 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਉਪਰੰਤ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ