ਸ੍ਰੀ ਫਤਿਹਗੜ੍ਹ ਸਾਹਿਬ,19, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) :
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਅਤੇ ਜਨਰਲ ਸਕੱਤਰ ਪਵਨ ਮੌਂਗਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਟੈਕਨੀਸ਼ੀਅਨ ਦੀ ਪੋਸਟ ਤੇ ਡਿਊਟੀ ਕਰਦੇ ਅਤੇ ਫੀਲਡ ਮੁਲਾਜ਼ਮਾਂ ਦੇ ਸੂਬਾ ਪੱਧਰੀ ਆਗੂ ਅਰਜਨ ਸਿੰਘ ਸਰਾਂ ਦੇ ਬੇਵਕਤੀ ਆਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਜਿੱਥੇ ਇਹਨਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ।ਉਥੇ ਹੀ ਮੁਲਾਜ਼ਮ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਾਥੀ ਅਰਜਨ ਸਿੰਘ ਬਹੁਤ ਹੀ ਨੇਕਦਿਲ ਅਤੇ ਹਸਮੁੱਖ ਸੁਭਾਅ ਦੇ ਮਾਲਕ ਸਨ ।ਇਹਨਾਂ ਦੀ ਸੇਵਾ ਮੁਕਤੀ ਵਿੱਚ ਕਈ ਸਾਲ ਰਹਿੰਦੇ ਸਨ ਵਿਭਾਗ ਦੇ ਵੱਖ-ਵੱਖ ਫੀਲਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਇੱਕ ਸਾਂਝੀ ਲਹਿਰ ਵਿੱਚ ਸਮਾਉਣ ਲਈ ਅਰਜਨ ਸਿੰਘ ਸਰਾਂ ਦਾ ਬਹੁਤ ਵੱਡਾ ਰੋਲ ਰਿਹਾ ਹੈ। ਉੱਥੇ ਹੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਹਜ਼ਾਰਾਂ ਦਿਹਾੜੀਦਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਾਉਣ ਲਈ ਅਰਜਨ ਸਿੰਘ ਸਰਾਂ ਦਾ ਵਿਸ਼ੇਸ਼ ਰੋਲ ਰਿਹਾ ਹੈ। ਉਹ ਜਿੱਥੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਨਾਲ ਜੁੜੇ ਰਹੇ। ਉੱਥੇ ਹੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਿੱਚ ਵੀ ਸਰਗਰਮ ਰਹੇ ।ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ,ਜਰਨਲ ਸਕੱਤਰ ਹਰਦੀਪ ਸਿੰਘ ਟੋਡਰਪੁਰ ,ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਬਿਕਰਮ ਦੇਵ ਸਿੰਘ, ਜਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਸੀਰਾ ,ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਫਤਿਹਗੜ੍ਹ ਸਾਹਿਬ ਦੇ ਕਨਵੀਨਰ ਤਰਲੋਚਨ ਸਿੰਘ ਦੀਦਾਰ ਸਿੰਘ ਢਿੱਲੋ ਆਦਿ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।