ਐਨਆਈਏ ਨੇ ਲਖਬੀਰ ਲੰਡਾ ਦੇ ਗੈਂਗ ਨੂੰ ਹਥਿਆਰ ਸਪਲਾਈ ਕਰਨ ਵਾਲਾ ਕੀਤਾ ਕਾਬੂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਊਰੋ :


ਐਨਆਈਏ ਵਲੋਂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇੱਕ ਸਹਿਯੋਗੀ ਨੂੰ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਲਈ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਮਾਮਲੇ ਵਿੱਚ ਕਾਬੂ ਕੀਤਾ ਹੈ।ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇੱਕ ਬਿਆਨ ਵਿੱਚ ਕਿਹਾ ਕਿ ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਰਹਿਣ ਵਾਲੇ ਬਲਜੀਤ ਸਿੰਘ ਉਰਫ਼ ਰਾਣਾ ਭਾਈ ਉਰਫ਼ ਬੱਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਬੱਲੀ ਪੰਜਾਬ ਵਿੱਚ ਲੰਡਾ ਦੇ ਏਜੰਟਾਂ ਨੂੰ ਹਥਿਆਰ ਸਪਲਾਈ ਕਰਦਾ ਸੀ।ਕਿਹਾ ਗਿਆ ਹੈ ਕਿ ਹਥਿਆਰਾਂ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਂਦੀ ਸੀ, ਜਿਸ ਵਿਚ ਵਪਾਰੀਆਂ ਤੋਂ ਜਬਰੀ ਵਸੂਲੀ ਅਤੇ ਹੋਰ ਸ਼ਾਮਲ ਸਨ।
NIA ਵੱਲੋਂ 10 ਜੁਲਾਈ, 2023 ਨੂੰ ਦਰਜ ਕੀਤੇ ਗਏ ਕੇਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਸਿੰਘ ਆਪਣੇ ਸਹਿਯੋਗੀ ਸਤਨਾਮ ਸਿੰਘ ਨਾਲ ਮਿਲ ਕੇ ਪੰਜਾਬ ਵਿੱਚ ਹਿੰਸਕ ਕਾਰਵਾਈਆਂ ਕਰਕੇ ਭਾਰਤ ਨੂੰ ਅਸਥਿਰ ਕਰਨ ਲਈ ਵੱਖ-ਵੱਖ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ ਸ਼ਾਮਲ ਹੋਇਆ ਸੀ ਅਤੇ ਉਸ ਨੇ ਕਈ ਥਾਵਾਂ ‘ਤੇ ਹਥਿਆਰ ਮੁਹੱਈਆ ਕਰਵਾਏ।

Leave a Reply

Your email address will not be published. Required fields are marked *