ਪੰਜਾਬ ਪੁਲਿਸ ਵੱਲੋਂ ‘ਚਿੱਟੇ ਵਾਲੀ ਭਾਬੀ’ ਤੇ ਸਾਥੀ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਖੰਨਾ, 19 ਜੁਲਾਈ, ਬੋਲੇ ਪੰਜਾਬ ਬਿਊਰੋ :


ਖੰਨਾ ਦੇ ਦੋਰਾਹਾ ਇਲਾਕੇ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਇੱਕ ਔਰਤ ਨੂੰ ਕਾਬੂ ਕੀਤਾ ਹੈ। ਪਰਮਜੀਤ ਕੌਰ ਪਿੱਚੀ ਨਾਂ ਦੀ ਇਹ ਔਰਤ ‘ਚਿੱਟੇ ਵਾਲੀ ਭਾਬੀ’ ਦੇ ਨਾਂ ਨਾਲ ਮਸ਼ਹੂਰ ਹੈ। ਪੁਲਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਪੁਲੀਸ ਨੇ ‘ਚਿੱਟੇ ਵਾਲੀ ਭਾਬੀ’ ਦੇ ਸਾਥੀ ਰਿੰਕਲ ਵਾਸੀ ਦੋਰਾਹਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੋਟਰਸਾਈਕਲ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਜਾ ਰਹੇ ਸਨ। ਇਨ੍ਹਾਂ ਦੇ ਕਬਜ਼ੇ ‘ਚੋਂ 7 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਦੋਵਾਂ ਖ਼ਿਲਾਫ਼ ਥਾਣਾ ਦੋਰਾਹਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇੱਥੇ ਇਹ ਵੀ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ‘ਚਿੱਟੇ ਵਾਲੀ ਭਾਬੀ’ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚਰਚਾ ਛਿੜੀ ਸੀ। ਸ਼ਹਿਰ ਦੀ ਸਮਾਜ ਸੇਵੀ ਐਡਵੋਕੇਟ ਗੁਰਜੋਤ ਕੌਰ ਮਾਂਗਟ ਨੇ ਕਿਹਾ ਕਿ ਪੁਲੀਸ ਨੂੰ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਔਰਤ ਚਿੱਟਾ ਕਿੱਥੋਂ ਲੈ ਕੇ ਆਉਂਦੀ ਸੀ ਅਤੇ ਇਸ ਦੇ ਹੋਰ ਸਾਥੀ ਕੌਣ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।