ਫਾਜਲਿਕਾ : ਆਪਸੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਪਿਓ-ਪੁੱਤ ਦੀ ਮੌਤ

ਚੰਡੀਗੜ੍ਹ ਪੰਜਾਬ


ਫਾਜਲਿਕਾ, 19 ਜੁਲਾਈ, ਬੋਲੇ ਪੰਜਾਬ ਬਿਊਰੋ :


ਫਾਜ਼ਲਿਕਾ ਦੇ ਪਿੰਡ ਪਾਕਾ ਤੋਂ ਰੰਜਿਸ਼ ਦੇ ਚੱਲਦਿਆਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਖੇਤ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ। 
ਮਿ੍ਤਕਾਂ ਦੀ ਪਹਿਚਾਣ ਅਤਵਾਰ ਸਿੰਘ (58) ਤੇ ਉਸ ਦੇ ਪੁੱਤਰ ਬੇਟਾ ਹਰਮੀਤ ਸਿੰਘ (28) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਤਕਰੀਬਨ 8 ਏਕੜ ਜ਼ਮੀਨ ਠੇਕੇ ‘ਤੇ ਲਈ ਸੀ। ਜਿਹੜੀ ਜ਼ਮੀਨ ਠੇਕੇ ‘ਤੇ ਲਈ ਸੀ, ਉਸ ਜ਼ਮੀਨ ‘ਤੇ ਪਹਿਲਾਂ ਠੇਕੇ ‘ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।