ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਸਣੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ :


ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ ਹੋਈਆਂ ਹਨ। ਕਈ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਆਊਟੇਜ ਕਾਰਨ ਫਲਾਈਟ ਬੁਕਿੰਗ, ਕੈਂਸਲੇਸ਼ਨ ਤੋਂ ਲੈ ਕੇ ਚੈੱਕ-ਇਨ ਤੱਕ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਰਿਪੋਰਟ ਮੁਤਾਬਕ ਮਾਈਕ੍ਰੋਸਾਫਟ ਕਲਾਊਡ ਆਊਟੇਜ ਕਾਰਨ ਫਰੰਟੀਅਰ, ਐਲੀਜਿਅੰਟ ਅਤੇ ਸਨਕੰਟਰੀ ਵਰਗੀਆਂ ਵੱਡੀਆਂ ਏਅਰਲਾਈਨਜ਼ ਕੰਪਨੀਆਂ ਦੀਆਂ ਸੇਵਾਵਾਂ ਠੱਪ ਹੋ ਗਈਆਂ ਹਨ।
ਫਰੰਟੀਅਰ ਨੇ ਕਿਹਾ ਕਿ ਉਹ ਆਮ ਕੰਮਕਾਜ ਮੁੜ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਾਰਤ ਵਿੱਚ, IndiGo, Akasha ਅਤੇ SpiceJet ਨੇ ਵੀ ਸੇਵਾ ਵਿੱਚ ਰੁਕਾਵਟ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *