ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ :
ਐਨਐਸਏ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ਨੇ ਹੁਣ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਐਨਐਸਏ ਦੇ ਖਿਲਾਫ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਥੇਬੰਦੀ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਖ ਬਣਾਇਆ ਹੈ। ਹਾਈਕੋਰਟ ਵੱਲੋਂ ਇਸ ਪਟੀਸ਼ਨ ‘ਤੇ ਹੁਣ ਅਗਲੇ ਹਫ਼ਤੇ ਸੁਣਵਾਈ ਕਰ ਸਕਦਾ ਹੈ।
ਦੱਸ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ ਐਨਐਸਏ ਲਗਾਇਆ ਸੀ, ਪਰੰਤੂ ਜਦੋਂ ਇਸ ਦੀ ਮਿਆਦ ਖਤਮ ਹੋਣ ਵਾਲੀ ਸੀ ਤਾਂ ਪੰਜਾਬ ਸਰਕਾਰ ਨੇ ਮੁੜ ਇੱਕ ਦਿਨ ਪਹਿਲਾਂ 3 ਜੂਨ ਨੂੰ ਚਿੱਠੀ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ‘ਤੇ ਲੱਗੀ ਐਨਐਸਏ ‘ਚ ਵਾਧਾ ਕਰ ਦਿੱਤਾ ਸੀ । ਹੁਣ ਇਸ ਦੀ ਮਿਆਦ 23 ਅਪ੍ਰੈਲ 2025 ਤੱਕ ਹੈ।