ਚੰਡੀਗੜ੍ਹ, 20 ਜੁਲਾਈ, ਬੋਲੇ ਪੰਜਾਬ ਬਿਊਰੋ :
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦਿੱਤੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ਵਿੱਚ ਵਿਸ਼ਵਾਸ ਹੈ ਅਤੇ ਉਨ੍ਹਾਂ ਨੇ ਨਾਮਜ਼ਦਗੀ ਭਰਨ ਅਤੇ ਸੰਸਦ ਮੈਂਬਰ ਦਾ ਅਹੁਦਾ ਸੰਭਾਲਣ ਸਮੇਂ ਸਹੁੰ ਚੁੱਕੀ ਸੀ। ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਉਸ ਨੂੰ ਸੰਵਿਧਾਨ ਵਿੱਚ ਕੋਈ ਭਰੋਸਾ ਨਹੀਂ ਹੈ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਉਸ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਐੱਨਐੱਸਏ ‘ਚ ਉਸ ‘ਤੇ ਦੂਜੀ ਵਾਰ ਹਿਰਾਸਤ ਵਧਾਉਣ ਦੇ ਦਿੱਤੇ ਗਏ ਕਾਰਨ ਪੂਰੀ ਤਰ੍ਹਾਂ ਗਲਤ ਹਨ। ਉਹ ਹੁਣ ਐਮਪੀ ਦੀ ਚੋਣ ਜਿੱਤ ਗਿਆ ਹੈ ਅਤੇ ਸੰਸਦ ਵਿੱਚ ਆਪਣੇ ਇਲਾਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨੀ ਹੈ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।