ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਜਾਣ-ਬੁੱਝ ਕੇ ਵਜ਼ਨ ਘਟਾ ਰਹੇ ,ਐੱਲਜੀ ਨੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ :


ਉਪ ਰਾਜਪਾਲ ਵੀਕੇ ਸਕਸੈਨਾ ਦੇ ਸਕੱਤਰ ਜਨਰਲ
ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖੁਰਾਕ ਲੈ ਰਹੇ ਹਨ। ਕੈਲੋਰੀ ਘੱਟ ਹੋਣ ਕਾਰਨ ਉਨ੍ਹਾਂ ਦਾ ਭਾਰ ਘੱਟ ਹੋ ਰਿਹਾ ਹੈ। ਕੇਜਰੀਵਾਲ ਸਹੀ ਖੁਰਾਕ ਨਹੀਂ ਲੈ ਰਹੇ ਹਨ। 6 ਜੂਨ ਤੋਂ 13 ਜੁਲਾਈ ਦਰਮਿਆਨ ਸਹੀ ਖੁਰਾਕ ਨਹੀਂ ਲਈ ਗਈ।ਉਨ੍ਹਾਂ ਪੱਤਰ ‘ਚ ਕਿਹਾ ਕਿ ਕੇਜਰੀਵਾਲ ਡਾਈਟ ਚਾਰਟ ਦੀ ਪਾਲਣਾ ਨਹੀਂ ਕਰ ਰਹੇ ਹਨ।
ਪੱਤਰ ਵਿੱਚ ਜੇਲ੍ਹ ਸੁਪਰਡੈਂਟ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਲਿਖਿਆ ਗਿਆ ਹੈ ਕਿ ਐਲਜੀ ਨੇ ਮੁੱਖ ਮੰਤਰੀ ਵੱਲੋਂ ਦੱਸੀ ਡਾਕਟਰੀ ਖੁਰਾਕ ਅਤੇ ਦਵਾਈਆਂ ਦਾ ਸੇਵਨ ਨਾ ਕਰਨ ’ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੇਜਰੀਵਾਲ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖੁਰਾਕ ਦਾ ਸੇਵਨ ਕਰ ਰਹੇ ਹਨ। ਉਹ ਡਾਕਟਰਾਂ ਵੱਲੋਂ ਦਿੱਤੇ ਡਾਈਟ ਚਾਰਟ ਦੀ ਪਾਲਣਾ ਨਹੀਂ ਕਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।