ਚਾਂਸਲਰ ਡਾ ਜ਼ੋਰਾ ਸਿੰਘ ਵੱਲੋਂ ਸੁਰਜੀਤ ਪਾਤਰ ਦੇ ਪਰਿਵਾਰ ਦਾ ਸਨਮਾਨ

ਚੰਡੀਗੜ੍ਹ ਪੰਜਾਬ

ਮੰਡੀ ਗੋਬਿੰਦਗੜ੍ਹ, 21 ਜੁਲਾਈ,ਬੋਲੇ ਪੰਜਾਬ ਬਿਊਰੋ :

ਦੇਸ਼ ਭਗਤ ਯੂਨੀਵਰਸਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਯੂਨੀਵਰਸਿਟੀ ਦੇ 150 ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੰਜਾਬ ਦੇ ਮਰਹੂਮ ਪਦਮਸ਼੍ਰੀ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਸਪਤ ਸਿੰਧੂ ਸੰਸਥਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਸਨ।
ਇਸ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਪੁਰੋਹਿਤ ਨੇ ਮਰਹੂਮ ਸੁਰਜੀਤ ਪਾਤਰ ਦੇ ਕਾਵਿਕ ਜੀਵਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਉਨ੍ਹਾਂ ਨਾਂ ਹਮੇਸ਼ਾ ਅਮਰ ਰਹੇਗਾ। ਪੰਜਾਬ ਦੇ ਰਾਜਪਾਲ ਨੇ ਸੁਰਜੀਤ ਪਾਤਰ ਦੀ ਪਤਨੀ ਭੁਪਿੰਦਰ ਕੌਰ ਪਾਤਰ, ਭਰਾ ਉਪਕਾਰ ਪਾਤਰ , ਪੁੱਤਰ ਮਨਰਾਜ ਪਾਤਰ ਦਾ ਸਪਤ ਸਿੰਧੂ ਵਲੋਂ ਸਨਮਾਨ ਕੀਤਾ ਗਿਆ।


ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਨੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਪਰਿਵਾਰ ਦੇ ਮੈਂਬਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਹ ਸਦੀ ਦੇ ਮਹਾਨ ਕਵੀ ਸਨ। ਉਨ੍ਹਾਂ ਨੇ ਪਾਤਰ ਪਰਿਵਾਰ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਡਾ ਪਾਤਰ ਦਾ ਯੂਨੀਵਰਸਿਟੀ ਨਾਲ ਨੇੜਲਾ ਸੰਬੰਧ ਰਿਹਾ ਹੈ।

ਡਾ ਜ਼ੋਰਾ ਸਿੰਘ ਨੇ ਮੌਜੂਦਾ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀਆਂ ਮੁੱਲਵਾਨ ਰਚਨਾਵਾਂ ਤੋਂ ਪ੍ਰੇਰਨਾ ਲੈਣ ਸਲਾਹ ਦਿੱਤੀ। ਦੇਸ਼ ਭਗਤ ਯੂਨੀਵਰਸਟੀ ਦੇ ਡੈਂਟਲ ਅਤੇ ਆਯੁਰਵੈਦਿਕ ਵਿਭਾਗਾਂ ਦੇ 150 ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਣੁ ਵਿੱਗ, ਅਮਰਜੀਤ ਗਰੇਵਾਲ, ਵਰਿੰਦਰ ਗਰਗ, ਜਸਵੰਤ ਜ਼ਫ਼ਰ, ਸਵਰਨਜੀਤ ਸਵੀ, ਵਰਿੰਦਰ ਨੇਗੀ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੀਆਂ ਰਚਨਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨਾਲ ਬਿਤਾਏ ਪਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Leave a Reply

Your email address will not be published. Required fields are marked *