ਜਲੰਧਰ ‘ਚ ਫੌਜੀਆਂ ਦੀ ਗੱਡੀ ਨੂੰ ਟਰੱਕ ਨੇ ਮਾਰੀ ਟੱਕਰ,ਪੰਜ ਫ਼ੌਜੀ ਜਖਮੀ

ਚੰਡੀਗੜ੍ਹ ਪੰਜਾਬ


ਜਲੰਧਰ, 20 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ‘ਚ ਅੱਜ ਸਵੇਰੇ ਸੁੱਚੀ ਪਿੰਡ ਸੜਕ ’ਤੇ ਇਕ ਫ਼ੌਜ ਦੀ ਗੱਡੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ।ਇਸ ਟੱਕਰ ਤੋਂ ਬਾਅਦ ਫ਼ੌਜ ਦੀ ਗੱਡੀ ਪਲਟ ਗਈ।ਫੌਜੀ ਗੱਡੀ ਵਿਚ 5 ਜਵਾਨ ਸਵਾਰ ਸਨ, ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਫੌਜੀਆਂ ਦੀ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਫੌਜੀ ਜਵਾਨ ਦੀ ਗੱਡੀ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟਰੱਕ ਦਾ ਵੀ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਫੌਜੀ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਕੈਂਟ ਆਰਮੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।