ਡੇਰਾਬਸੀ : ਸਰਕਾਰੀ ਸਕੂਲ ਦੇ ਅਧਿਆਪਕ ਵਲੋਂ ਅਧਿਆਪਕਾ ਨਾਲ ਬਲਾਤਕਾਰ ਤੇ ਕੁੱਟਮਾਰ, ਕੇਸ ਦਰਜ

ਚੰਡੀਗੜ੍ਹ ਪੰਜਾਬ


ਡੇਰਾਬਸੀ, 20 ਜੁਲਾਈ, ਬੋਲੇ ਪੰਜਾਬ ਬਿਊਰੋ ;


ਡੇਰਾਬੱਸੀ ਪੁਲੀਸ ਨੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਖ਼ਿਲਾਫ਼ ਇੱਕ ਹੋਰ ਸਰਕਾਰੀ ਸਕੂਲ ਦੀ ਅਧਿਆਪਕਾ ਨਾਲ ਬਲਾਤਕਾਰ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸਰਕਾਰੀ ਸਕੂਲ ਵਿੱਚ ਪੀਟੀਆਈ ਤਾਇਨਾਤ ਹੈ। ਕੇਸ ਦਰਜ ਹੋਣ ਤੋਂ ਬਾਅਦ ਤੋਂ ਉਹ ਸਕੂਲ ਤੋਂ ਵੀ ਗੈਰਹਾਜ਼ਰ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ 43 ਸਾਲਾ ਪੀੜਤ ਅਧਿਆਪਕਾ ਨੇ ਦੱਸਿਆ ਕਿ ਮੁਲਜ਼ਮ ਅਮਨਦੀਪ ਸਿੰਘ ਕਰੀਬ 4 ਸਾਲਾਂ ਤੋਂ ਉਸ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਕਈ ਵਾਰ ਉਹ ਘਰ ਵਿਚ ਸ਼ਰਾਬ ਵੀ ਪੀਂਦਾ ਸੀ।
ਸ਼ਰਾਬ ਦੇ ਨਸ਼ੇ ‘ਚ ਉਸ ਨੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। 12 ਜੁਲਾਈ ਦੀ ਰਾਤ ਨੂੰ ਵੀ ਉਹ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਘਰ ਆਇਆ ਸੀ। ਉੱਥੇ ਉਸ ਨੇ ਦੁਬਾਰਾ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੱਤਾਂ ਅਤੇ ਮੁੱਕਿਆਂ ਨਾਲ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਜ਼ਖਮੀ ਅਧਿਆਪਕਾ ਨੂੰ ਡੇਰਾਬਸੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਜਾਂਚ ਅਧਿਕਾਰੀ ਏ.ਐਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਬਿਆਨਾਂ ‘ਤੇ ਪੁਲਸ ਨੇ ਅਮਨਦੀਪ ਸਿੰਘ ਵਾਸੀ ਪਟਿਆਲਾ ਦੇ ਖਿਲਾਫ ਬੀ.ਐੱਨ.ਐੱਸ. ਦੀ ਧਾਰਾ 115(2), 351(2) ਅਤੇ 333 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਬਾਅਦ ਵਿਚ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਐਫਆਈਆਰ ਦਰਜ ਕਰਕੇ ਮੁਬਾਰਕਪੁਰ ਦੇ ਸਰਕਾਰੀ ਸਕੂਲ ਨੂੰ ਭੇਜ ਦਿੱਤੀ ਗਈ ਹੈ। ਸਕੂਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਮੁਲਜ਼ਮ ਅਮਨਦੀਪ ਸਿੰਘ ਸਕੂਲ ਤੋਂ ਫ਼ਰਾਰ ਹੈ।

Leave a Reply

Your email address will not be published. Required fields are marked *