ਫਤਿਹਗੜ੍ਹ ਸਾਹਿਬ, 20 ਜੁਲਾਈ, ਬੋਲੇ ਪੰਜਾਬ ਬਿਊਰੋ :
ਜ਼ਿਲਾ ਪੁਲਸ ਨੇ ਬਿਹਾਰ ਨਾਲ ਸਬੰਧਤ ਇਕ ਅਜਿਹੇ ਗਿਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜੋ ਪਿਸਤੌਲ ਅਤੇ ਮਾਰੂ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਛੇ ਕਥਿਤ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਕਿਸੇ ਮੁਖਬਰ ਦੀ ਸੂਚਨਾ ‘ਤੇ ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਕਾਬੂ ਕੀਤੇ ਕਥਿਤ ਦੋਸ਼ੀ ਬ੍ਰਜੇਸ਼ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ, ਰਵੀ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ, ਭਿੰਦਰ ਰਾਮ ਵਾਸੀ ਪਿੰਡ ਕੁੰਬੜਾ, ਸੂਰਜ ਕੁਮਾਰ ਵਾਸੀ ਪਿੰਡ ਰਾਮਪੁਰ ਥਾਣਾ ਕੌੜਾ ਜ਼ਿਲ੍ਹਾ ਕਟੇਹਰ ਬਿਹਾਰ ਹਾਲ ਵਾਸੀ ਯਸ਼ੋਦਾ ਨਗਰ ਮੰਡੀ ਗੋਬਿੰਦਗੜ੍ਹ, ਵਿਸ਼ਾਲ ਪਟੇਲ,ਜਾਮੀਆ ਥਾਣਾ ਬਿਰਜੀਨੀਆ,ਗਗਨ ਜ਼ਿਲ੍ਹਾ ਚਤਾਮਲੀ ਬਿਹਾਰ ਹਾਲ ਵਾਸੀ ਸੰਤ ਨਗਰ ਮੰਡੀ ਗੋਬਿੰਦਗੜ੍ਹ,
ਡਿਫੈਂਸ ਕਲੋਨੀ ਥਾਣਾ ਫਤਿਹਗੜ੍ਹ ਸਾਹਿਬ ਜੋ ਕਿ ਕਥਿਤ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 315 ਬੋਰ ਦਾ ਇਕ ਪਿਸਤੌਲ, 2 ਕਿਰਪਾਨਾਂ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।