ਪੰਜਾਬ ‘ਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਪੰਜਾਬ


ਪਠਾਨਕੋਟ, 20 ਜੁਲਾਈ, ਬੋਲੇ ਪੰਜਾਬ ਬਿਊਰੋ :


ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ ‘ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ ‘ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। 
ਇਸੇ ਦੌਰਾਨ ਪੰਗੋਲੀ ਨੇੜੇ ਪਿੰਡ ਗੰਦਲਾ ਲਹਿਰੀ ‘ਚ ਸ਼ੱਕੀ ਵਿਅਕਤੀ ਦੇਖੇ ਜਾਣ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਤੇ ਆਈ.ਟੀ.ਵੀ.ਪੀ. ਵਲੋਂ ਅਪਰੇਸ਼ਨ ਦੇ ਨਾਲ ਸਾਂਝੇ ਤੌਰ ‘ਤੇ CASO ਅਪਰੇਸ਼ਨ ਸ਼ੁਰੂ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਇਲਾਕਾ ਫੌਜ ਦਾ ਇਲਾਕਾ ਹੋਣ ਅਤੇ ਜੰਮੂ-ਕਸ਼ਮੀਰ ਦੀ ਸੰਵੇਦਨਸ਼ੀਲ ਸਰਹੱਦ ਨਾਲ ਲੱਗਦੇ ਹੋਣ ਕਾਰਨ ਸੰਵੇਦਨਸ਼ੀਲ ਬਣ ਗਿਆ ਹੈ। ਹਾਲ ਹੀ ‘ਚ ਕਠੂਆਂ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਹਮਲਾ ਕਰਨ ਕਰ ਕੇ 4 ਜਵਾਨ ਸ਼ਹੀਦ ਹੋ ਗਏ ਸਨ, ਉਦੋਂ ਤੋਂ ਇਹ ਇਲਾਕਾ ਸੰਵੇਦਨਸ਼ੀਲ ਬਣ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।