ਸੈਕਟਰ -89 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਵਿਧਾਇਕ ਨਾਲ ਮੁਲਾਕਾਤ

ਚੰਡੀਗੜ੍ਹ ਪੰਜਾਬ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ: ਸੀਵਰੇਜ ਦੀ ਸਮੱਸਿਆ ਅਤੇ ਹੋਰਨਾਂ ਦਾ ਹੋਵੇਗਾ ਸਥਾਈ ਹੱਲ

ਮੋਹਾਲੀ 20 ਜੁਲਾਈ ,ਬੋਲੇ ਪੰਜਾਬ ਬਿਊਰੋ ;

ਸੈਕਟਰ – 89 ਦੇ ਵਸਿੰਦਿਆਂ ਤੇ ਅਧਾਰਿਤ ਪ੍ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਇੱਕ ਉੱਚ ਪੱਧਰੀ ਵਫਦ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਸੈਕਟਰ- 79 ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ,
ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਸੈਕਟਰ -89 ਦੇ ਵਿੱਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ। ਅਤੇ ਪਹਿਲੀ ਮੰਜ਼ਿਲ ਤੱਕ ਪਾਣੀ ਦੇ ਪ੍ਰੈਸ਼ਰ ਨੂੰ ਠੀਕ ਕਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਕੁਝ ਸਮੇਂ ਵਿੱਚ ਸੈਕਟਰ -89 ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੇ ਨਾਲ ਜੋੜ ਦਿੱਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਹੋਰਾਂ ਗੁਰਦੁਆਰਾ ਸੈਕਟਰ -89 ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਸਥਾਨਕ ਸਿੰਘ ਸਭਾ ਕਮੇਟੀ ਨੂੰ ਹੀ ਗੁਰਦੁਆਰਾ ਸਾਹਿਬ ਦੇ ਲਈ ਪਲਾਟ ਦਿੱਤੇ ਜਾਣ ਦੇ ਲਈ ਕਿਹਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸੈਕਟਰ- 89 ਵਿਚਲੇ ਸਾਰੇ ਪਾਰਕਾਂ ਦੇ ਵਿੱਚ ਟੋਇਲਟਸ ਬਣਾਈਆਂ ਜਾ ਰਹੀਆਂ ਹਨ , ਉਹਨਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਨੂੰ ਵਰਕਰਾਰ ਰੱਖਣ ਦੇ ਲਈ ਜਲਦੀ ਹੀ ਜਿਮ ਲਗਾ ਦਿੱਤੇ ਜਾਣਗੇ ਅਤੇ ਖਾਸ ਕਰਕੇ ਬੱਚਿਆਂ ਦੇ ਲਈ ਝੂਲੇ ਵੀ ਜਲਦੀ ਹੀ ਲਗਾਏ ਜਾ ਰਹੇ ਹਨ ,
ਉਹਨਾਂ ਕਿਹਾ ਕਿ ਸੈਕਟਰ- 89 ਵੈਲਫੇਅਰ ਸੋਸਾਇਟੀ ਵੱਲੋਂ ਜੋ ਵੀ ਮੰਗਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਹਨਾਂ ਨੂੰ ਵੀ ਇੱਕ-ਇੱਕ ਕਰਕੇ ਹੱਲ ਕਰ ਦਿੱਤਾ ਜਾਵੇਗਾ, ਇਸ ਮੌਕੇ ਤੇ ਮੌਜੂਦ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ- 89 ਦੇ ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦੇ ਬਫਦ ਨੇ ਜੋ ਵੀ ਮੰਗਾਂ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਸੀ, ਉਹਨਾਂ ਵਿੱਚੋਂ ਜਿਆਦਾਤਰ ਦਾ ਹੱਲ ਉਹਨਾਂ ਮੌਕੇ ਤੇ ਹੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਹਿ ਕੇ ਕਰਵਾ ਦਿੱਤਾ ਹੈ ਅਤੇ ਰੱਖੀਆਂ ਗਈਆਂ ਹੋਰਨਾਂ ਸਭ ਮੰਗਾਂ ਦਾ ਇੱਕ- ਇੱਕ ਕਰਕੇ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ, ਅਜਿਹਾ ਭਰੋਸਾ ਸਾਨੂੰ ਵਿਧਾਇਕ ਹੋਰਾਂ ਵੱਲੋਂ ਮਿਲਿਆ ਹੈ। ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਲਈ ਸੈਕਟਰ- 89 ਦੇ ਵਿੱਚ 500 ਰੁੱਖ ਲਗਾਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 500 ਹੋਰ ਰੁੱਖ ਲਗਾ ਕੇ 1000 ਰੁੱਖ ਲਗਾਏ ਜਾਣ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਤੇ ਸੈਕਟਰ 79 ਸਥਿਤ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਮੁਲਾਕਾਤ ਕਰਨ ਦੇ ਦੌਰਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਤੋਂ ਇਲਾਵਾ ਮਲਕੀਤ ਸਿੰਘ- ਜਨਰਲ ਸਕੱਤਰ, ਰਾਜਵਿੰਦਰ ਸਿੰਘ- ਕੈਸ਼ੀਅਰ, ਪ੍ਰੇਮ ਲਾਲ, ਬਲਵਿੰਦਰ ਸਿੰਘ,ਡਾਕਟਰ ਪ੍ਰਮੋਦ,ਹਰਵੀਰ ਸਿੰਘ, ਨਵਰਿੰਦਰ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜਰ ਸਨ,

Leave a Reply

Your email address will not be published. Required fields are marked *