ਹਾਈ ਸਕੂਲ ਦੇ ਵਿਹੜੇ ਵਿੱਚ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ ਨੇ ਪੌਦੇ ਲਗਾ ਕੇ ਵਣ ਉਤਸਵ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ ਪੰਜਾਬ

ਰਾਜਪੁਰਾ 20 ਜੁਲਾਈ ,ਬੋਲੇ ਪੰਜਾਬ ਬਿਊਰੋ :


ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਵਰਮਾ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਬੰਧੀ ਜਾਗਰੂਕ ਕਰਨ ਅਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਸਕੂਲ ਦੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ
ਪਟਿਆਲਾ ਨੇ ਬੂਟਾ ਲਗਾ ਕੇ ਸਕੂਲ ਵਿੱਚ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜਿਹੜਾ ਪੌਦਾ ਅਸੀਂ ਇਸ ਵਾਰ ਲਗਾ ਰਹੇ ਹਾਂ ਉਸ ਦਾ ਨਿਰੰਤਰ ਖਿਆਲ ਰੱਖਣਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਕੂਲ ਅੰਦਰ 200 ਦੇ ਕਰੀਬ ਨਵੇਂ ਪੌਦੇ ਲਗਾਉਣ ਦਾ ਟੀਚਾ ਹੈ। ਇਸ ਲਈ ਉਹਨਾਂ ਵਿਦਿਆਰਥੀਆਂ ਵੱਲੋਂ ਲਗਾਏ ਜਾ ਰਹੇ ਬੂਟਿਆਂ ਜਿਹਨਾਂ ਵਿੱਚ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਵੀ ਹਨ ਦੀ ਤਾਰੀਫ ਕੀਤੀ। ਇਸ ਮੌਕੇ ਸੰਗੀਤਾ ਵਰਮਾ ਸਕੂਲ ਇੰਚਾਰਜ, ਮੀਨਾ ਰਾਣੀ, ਹਰਜੀਤ ਕੌਰ, ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ, ਜਸਵਿੰਦਰ ਕੌਰ, ਕਿੰਪੀ ਬਤਰਾ, ਮਨਪ੍ਰੀਤ ਸਿੰਘ, ਨਰੇਸ਼ ਧਮੀਜਾ, ਰਵੀ ਕੁਮਾਰ, ਗੀਤਿਕਾ, ਸੁਖਵਿੰਦਰ ਕੌਰ, ਕਰਮਦੀਪ ਕੌਰ, ਤਲਵਿੰਦਰ ਕੌਰ, ਮੀਨੂੰ ਅਗਰਵਾਲ, ਰੋਜ਼ੀ, ਸੁਨੀਤਾ ਰਾਣੀ, ਅਸ਼ੋਕ ਕੁਮਾਰ, ਸਿਮਰਨ ਕੁਮਾਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।