ਬਠਿੰਡਾ ‘ਚ ਘਰੇਲੂ ਝਗੜੇ ਕਾਰਨ ਪਤੀ ਨੇ ਕੁਹਾੜੀ ਮਾਰ ਕੇ ਕੀਤਾ ਪਤਨੀ ਦਾ ਕਤਲ

ਚੰਡੀਗੜ੍ਹ ਪੰਜਾਬ


ਬਠਿੰਡਾ, 20 ਜੁਲਾਈ, ਬੋਲੇ ਪੰਜਾਬ ਬਿਊਰੋ :


ਬਠਿੰਡਾ ਵਿੱਚ ਘਰੇਲੂ ਝਗੜੇ ਕਾਰਨ ਇੱਕ ਵਿਅਕਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਥਾਣਾ ਕੋਟਫੱਤਾ ਪੁਲਸ ਨੇ ਮ੍ਰਿਤਕ ਹਰਮਨਪ੍ਰੀਤ ਕੌਰ ਦੇ ਚਚੇਰੇ ਭਰਾ ਸਿਕੰਦਰ ਸਿੰਘ ਦੇ ਬਿਆਨਾਂ ‘ਤੇ ਪਤੀ ਮਨਦੀਪ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਚਚੇਰੇ ਭਰਾ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਹਰਮਨਪ੍ਰੀਤ ਕੌਰ ਦਾ ਵਿਆਹ ਕਰੀਬ ਡੇਢ ਦਹਾਕਾ ਪਹਿਲਾਂ ਮਨਦੀਪ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ।
ਬੀਤੀ ਦੇਰ ਰਾਤ ਘਰੇਲੂ ਝਗੜੇ ਕਾਰਨ ਮਨਦੀਪ ਸਿੰਘ ਨੇ ਆਪਣੀ ਪਤਨੀ ਹਰਮਨਪ੍ਰੀਤ ਕੌਰ ਦੇ ਸਿਰ ’ਤੇ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ।
ਥਾਣਾ ਕੋਟਫੱਤਾ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੇ ਪਤੀ ਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਹਰਮਨਪ੍ਰੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *