ਅੰਮ੍ਰਿਤਸਰ, 21 ਜੁਲਾਈ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਇਕ ਮੈਡੀਕਲ ਸਟੋਰ ਮਾਲਕ ਨੂੰ ਬੰਦੂਕ ਦੀ ਨੋਕ ‘ਤੇ ਨਿਸ਼ਾਨਾ ਬਣਾਇਆ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਨਗੀਨਾ ਐਵੇਨਿਊ ‘ਚ ਲੁਟੇਰਿਆਂ ਨੇ ਇਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਦਾ ਕਹਿਣਾ ਹੈ ਕਿ ਸ਼ਾਮ ਕਰੀਬ 6 ਵਜੇ ਦੋ ਨੌਜਵਾਨ ਮੂੰਹ ਢੱਕ ਕੇ ਉਸ ਦੀ ਦੁਕਾਨ ‘ਤੇ ਆਏ ਅਤੇ ਦੁਕਾਨ ‘ਚ ਦਾਖਲ ਹੁੰਦਿਆਂ ਹੀ ਪਿਸਤੌਲ ਦੀ ਨੋਕ ‘ਤੇ ਸਾਰਾ ਸਾਮਾਨ ਲੁੱਟ ਕੇ ਫਰਾਰ ਹੋ ਗਏ।ਪੀੜਤ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਆਪਣੇ ਤਰੀਕੇ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।