ਚੰਡੀਗੜ੍ਹ, 21 ਜੁਲਾਈ, ਬੋਲੇ ਪੰਜਾਬ ਬਿਊਰੋ :
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸੈਕਟਰ-5 ਦੇ ਰਹਿਣ ਵਾਲੇ ਕੋਲਾ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਅੱਤਵਾਦੀ ਗੋਲਡੀ ਬਰਾੜ ਸਮੇਤ 10 ਦੋਸ਼ੀਆਂ ਖਿਲਾਫ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਹੈ।
ਗੋਲਡੀ ਬਰਾੜ ਅਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਤੋਂ ਇਲਾਵਾ ਗੁਰਵਿੰਦਰ ਸਿੰਘ ਉਰਫ ਲਾਡੀ, ਕਾਸ਼ੀ ਸਿੰਘ ਉਰਫ ਹੈਰੀ, ਸ਼ੁਭਮ ਕੁਮਾਰ ਗਿਰੀ ਉਰਫ ਪੰਡਿਤ, ਅੰਮ੍ਰਿਤਪਾਲ ਸਿੰਘ ਉਰਫ ਗੁੱਜਰ, ਕਮਲਪ੍ਰੀਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ ਉਰਫ ਸਰਬੂ ਅਤੇ ਗਗਨਦੀਪ ਸਿੰਘ ਉਰਫ ਗੋਲਡੀ ਦੇ ਨਾਂ ਚਾਰਜਸ਼ੀਟ ‘ਚ ਸ਼ਾਮਲ ਹਨ। NIA ਨੇ ਅੱਤਵਾਦੀ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਵਾਸੀ ਰਾਜਪੁਰਾ (ਪੰਜਾਬ) ‘ਤੇ 10-10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।
ਚਾਰਜਸ਼ੀਟ ‘ਚ ਗੋਲਡੀ ਬਰਾੜ ਨੂੰ ਇਸ ਗੋਲੀਬਾਰੀ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ ਅਤੇ ਉਸ ‘ਤੇ ਭਾਰਤ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਗਿਰੋਹ ਚਲਾਉਣ ਦਾ ਵੀ ਦੋਸ਼ ਹੈ। ਐਨਆਈਏ ਨੇ ਇਹ ਵੀ ਦੱਸਿਆ ਹੈ ਕਿ ਵਿਦੇਸ਼ ਵਿੱਚ ਬੈਠੇ ਦਹਿਸ਼ਤਗਰਦਾਂ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਨੇ ਆਪਣੇ ਸਾਥੀਆਂ ਯਾਨੀ ਗੈਂਗ ਦੇ ਹੋਰ ਕਾਰਕੁਨਾਂ ਰਾਹੀਂ ਸੈਕਟਰ-5 ਵਿੱਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ਗੋਲੀਬਾਰੀ ਕੀਤੀ ਸੀ।