ਬੀਬੀਐਮਬੀ ਦੇ ਮੁੱਖ ਇੰਜੀਨੀਅਰ ਦੀ ਧੱਕੇਸ਼ਾਹੀ ਵਿਰੁੱਧ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ ਪੰਜਾਬ

ਮੁੱਖ ਇੰਜੀਨੀਅਰ ਵੱਲੋਂ ਮੁਲਾਜ਼ਮਾਂ ਦੀਆਂ ਕੀਤੀਆਂ ਬਦਲੀਆਂ ਬਰਦਾਸਤ ਨਹੀਂ ਕੀਤੀਆਂ ਜਾਣਗੀਆਂ- ਡੀ ਐਮ ਐਫ


ਸ੍ਰੀ ਚਮਕੌਰ ਸਾਹਿਬ,21 ਜੁਲਾਈ ,ਬੋਲੇ ਪੰਜਾਬ ਬਿਊਰੋ :

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖ਼ਮਾਣੋ ਜਨਰਲ ਸਕੱਤਰ ਮਾਸਟਰ ਗਿਆਨ ਚੰਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਬੀਐਮਬੀ ਦੇ ਮੁੱਖ ਇੰਜੀਨੀਅਰ ਵੱਲੋਂ ਬੇਲਦਾਰ ਤੋਂ ਲੈ ਕੇ ਸੇਵਾਦਾਰਾਂ ਦੀਆਂ ਨਜਾਇਜ ਅਤੇ ਗੈਰ ਸੰਵਿਧਾਨਿਕ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਰੁੱਧ ਬੀ ਬੀ ਐਮ ਬੀ ਵਰਕਰ ਯੂਨੀਅਨ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੁੱਖ ਇੰਜੀਨੀਅਰ ਵਿਰੁੱਧ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਵੱਲੋਂ ਬੀਬੀਐਮਬੀ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ।ਬੀਬੀਐਮਬੀ ਮੈਨੇਜਮੈਂਟ ਤੋਂ ਜ਼ੋਰਦਾਰ ਮੰਗ ਕੀਤੀ ਕਿ ਸੇਵਾਦਾਰਾਂ ਦੀਆਂ ਅਤੇ ਹੋਰ ਨਜਾਇਜ਼ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ।ਇਹਨਾਂ ਆਗੂਆਂ ਵੱਲੋਂ ਬੀਬੀਐਮਬੀ ਦੀ ਮੈਨੇਜਮੈਂਟ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ।ਕਿ ਜੇਕਰ ਬੀਬੀਐਮਬੀ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਬੀਬੀਐਮਬੀ ਦੇ ਸੰਘਰਸ਼ ਵਿੱਚ ਸਮੁੱਚੇ ਪੰਜਾਬ ਦੇ ਮੁਲਾਜ਼ਮ ਸ਼ਮੂਲੀਅਤ ਕਰਨਗੇ। ਜਿਸ ਦੀ ਜਿੰਮੇਵਾਰੀ ਬੀਬੀਐਮਬੀ ਦੀ ਮੈਨੇਜਮੈਂਟ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।