ਲੜਕੀ ਨੂੰ ਮੈਸੇਜ ਭੇਜਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ, ਕਈ ਜਖਮੀ

ਚੰਡੀਗੜ੍ਹ ਪੰਜਾਬ


ਅਬੋਹਰ, 21 ਜੁਲਾਈ, ਬੋਲੇ ਪੰਜਾਬ ਬਿਊਰੋ :


ਅਬੋਹਰ ਵਿੱਚ ਦੋ ਪਰਿਵਾਰਾਂ ਵਿੱਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਮੈਸੇਜ ਭੇਜਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ ਹੋ ਗਿਆ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ‘ਚ ਕਾਫੀ ਹੰਗਾਮਾ ਹੋਇਆ। ਦੋਵਾਂ ਪਰਿਵਾਰਾਂ ਵਿਚਾਲੇ ਹੋਈ ਝੜਪ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਜਾਣਕਾਰੀ ਮੁਤਾਬਕ ਅਬੋਹਰ ਦੇ ਢਾਣੀ ਡੰਡੇਵਾਲੀ ‘ਚ ਇਕ ਨੌਜਵਾਨ ਵੱਲੋਂ ਲੜਕੀ ਦੇ ਮੋਬਾਇਲ ‘ਤੇ ਗਲਤ ਸੰਦੇਸ਼ ਭੇਜੇ ਜਾਣ ‘ਤੇ ਪਰਿਵਾਰ ਨੇ ਉਕਤ ਨੌਜਵਾਨ ਦੀ ਸ਼ਿਕਾਇਤ ਸਰਪੰਚ ਕੋਲ ਕੀਤੀ, ਜਿਸ ਤੋਂ ਬਾਅਦ ਪੰਚਾਇਤੀ ਸਮਝੌਤਾ ਹੋਣ ਦੇ ਬਾਵਜੂਦ ਲੜਕੀ ਦੇ ਪਿਤਾ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਉਸ ਨੂੰ ਬਚਾਉਣ ਆਏ ਉਸ ਦੇ 14 ਸਾਲ ਦੇ ਬੇਟੇ ‘ਤੇ ਵੀ ਹਮਲਾ ਕੀਤਾ ਗਿਆ। ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।