ਬਠਿੰਡਾ : ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮਾਰ ਸੁੱਟਿਆ

ਚੰਡੀਗੜ੍ਹ ਪੰਜਾਬ


ਬਠਿੰਡਾ, 21 ਜੁਲਾਈ, ਬੋਲੇ ਪੰਜਾਬ ਬਿਊਰੋ :


ਬਠਿੰਡਾ ਦੇ ਪਿੰਡ ਲਲਬਾਈ ‘ਚ ਬੀਤੀ ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਵਾਲਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਲਬਾਈ ਦੇ ਵਿੱਕੀ ਨਾਮਕ ਨੌਜਵਾਨ ਦੇ ਪਿਛਲੇ ਕੁਝ ਸਮੇਂ ਤੋਂ ਇਸੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਪ੍ਰੇਮਿਕਾ ਦੇ ਘਰ ਜਾਂਦਾ ਸੀ।
ਸੂਤਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਵਿੱਕੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਫੜ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ਦੇ ਬਾਅਦ ਥਾਣਾ ਨੰਦਗੜ੍ਹ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਪੁਲੀਸ ਨੇ ਮੌਕੇ ਤੋਂ ਡੰਡੇ ਵੀ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *