ਐਮਪੀ ਸਰਬਜੀਤ ਸਿੰਘ ਖਾਲਸਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਬਣਾਉਣਗੇ ਨਵੀਂ ਪਾਰਟੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ :


ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਪਾਰਟੀ ਬਣਾਉਣਗੇ। ਉਹ ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਕਰਨਗੇ। ਸਰਬਜੀਤ ਸਿੰਘ ਖਾਲਸਾ ਨੇ ਇਹ ਦਾਅਵਾ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਜੇਲ ਤੋਂ ਬਾਹਰ ਆਵੇਗਾ ਤਾਂ ਅਸੀਂ ਸਾਰੇ ਮਿਲ ਕੇ ਨਵੀਂ ਪਾਰਟੀ ਬਣਾਵਾਂਗੇ। ਅੰਮ੍ਰਿਤਪਾਲ ਸਿੰਘ ਦੀ ਇੱਛਾ ਅਨੁਸਾਰ ਲੋਕਾਂ ਨੂੰ ਪਾਰਟੀ ਮੈਂਬਰ ਬਣਾਇਆ ਜਾਵੇਗਾ, ਪਾਰਟੀ ਉਨ੍ਹਾਂ ਦੀ ਸਲਾਹ ‘ਤੇ ਚੱਲੇਗੀ। ਉਨ੍ਹਾਂ ਆਪਣੇ ਪੈਰੋਕਾਰਾਂ ਨੂੰ ਸਲਾਹ ਦਿੱਤੀ ਕਿ ਜੇਕਰ ਅਸੀਂ ਹੁਣ ਤੋਂ ਹੀ ਆਪਸ ਵਿੱਚ ਲੜਨ ਲੱਗ ਪਏ ਤਾਂ ਕੌਮ ਲਈ ਚੰਗਾ ਨਹੀਂ ਹੋਵੇਗਾ। 35 ਸਾਲਾਂ ਬਾਅਦ ਭਾਈਚਾਰੇ ਨੇ ਸਾਨੂੰ ਇਹ ਮੌਕਾ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸਾਨੂੰ ਇੱਕ ਦੂਜੇ ਨਾਲ ਉਲਝਣਾ ਨਹੀਂ ਚਾਹੀਦਾ।
ਸਰਬਜੀਤ ਸਿੰਘ ਨੇ ਕਿਹਾ ਕਿ ਪਰ ਇਹ ਪਾਰਟੀ ਉਹ ਇਕੱਲੇ ਨਹੀਂ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਸੰਗਤਾਂ ਤੇ ਪੰਜਾਬ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਲਈ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਕੰਮ ਕਰਨਗੇ। ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਜਾਂ ਉਨ੍ਹਾਂ ਦੇ ਕਹਿਣ ਉਤੇ ਹੀ ਪਾਰਟੀ ਦਾ ਗਠਨ ਕਰਨਗੇ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਸਾਨੂੰ ਮਿਲ ਕੇ ਅੱਗੇ ਵਧਣਾ ਹੈ।

Leave a Reply

Your email address will not be published. Required fields are marked *