ਕੈਨੇਡਾ ‘ਚ ਪੰਜਾਬਣ ਕੁੜੀ ਦੀ ਮੌਤ

ਚੰਡੀਗੜ੍ਹ ਪੰਜਾਬ


ਬਟਾਲਾ, 22 ਜੁਲਾਈ, ਬੋਲੇ ਪੰਜਾਬ ਬਿਊਰੋ :


ਕੈਨੇਡਾ ਵਿਖੇ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਲਖਵਿੰਦਰ ਕੌਰ ਕੋਮਲ ਉਮਰ 21ਸਾਲ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਬਟਾਲਾ ਦੇ ਵਜੋਂ ਹੋਈ ਹੈ। ਲਖਵਿੰਦਰ ਕੌਰ ਕੋਮਲ ਉਚੇਰੀ ਸਿੱਖਿਆ ਲਈ ਕੈਨੇਡਾ ਗਈ ਸੀ। ਇਸ ਹਾਦਸੇ ਚ ਦੋ ਹੋਰ ਲੜਕੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਲੜਕੇ ਗੰਭੀਰ ਜਖਮੀ ਹੋਏ ਹਨ। ਇਸ ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ।
ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਗਈ ਸੀ। ਉਸਨੇ ਦੱਸਿਆ ਕਿ ਛੁਟੀਆਂ ਹੋਣ ਕਾਰਨ ਆਪਣੇ ਚਾਰ ਹੋਰ ਦੋਸਤਾਂ ਦਾ ਨਾਲ ਕਾਰ ‘ਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਅਤੇ ਉਹਨਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਚ ਜਾ ਡਿੱਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।