ਜਲੰਧਰ ਪੁਲਿਸ ਨੇ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਵਿਅਕਤੀ ਕੀਤਾ ਕਾਬੂ

ਚੰਡੀਗੜ੍ਹ ਪੰਜਾਬ


ਜਲੰਧਰ, 22 ਜੁਲਾਈ,ਬੋਲੇ ਪੰਜਾਬ ਬਿਊਰੋ :


ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਤਵਾਰ ਦੇਰ ਰਾਤ ਸੰਤ ਨਗਰ ਨੇੜੇ ਕੀਤੀ ਨਾਕਾਬੰਦੀ ਦੌਰਾਨ ਹੁਸ਼ਿਆਰਪੁਰ ਦੇ ਇੱਕ ਵਿਅਕਤੀ ਨੂੰ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ। ਕਮਿਸ਼ਨਰੇਟ ਪੁਲਸ ਦੇਰ ਰਾਤ ਤੱਕ ਉਸ ਤੋਂ ਪੁੱਛਗਿੱਛ ਅਤੇ ਜਾਂਚ ‘ਚ ਰੁੱਝੀ ਰਹੀ। ਫੜੇ ਗਏ ਮੁਲਜ਼ਮ ਦੀ ਪਛਾਣ ਪੁਨੀਤ ਸੂਦ ਉਰਫ ਗਾਂਧੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।
ਪੁਲਸ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਪੈਸਿਆਂ ਸਬੰਧੀ ਕੋਈ ਸਬੂਤ ਨਹੀਂ ਦਿਖਾ ਸਕਿਆ, ਜਿਸ ਕਾਰਨ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਇਸ ਨੂੰ ਹਵਾਲਾ ਨਾਲ ਜੋੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਉਂਕਿ ਬਰਾਮਦ ਕੀਤੀ ਸਾਰੀ ਨਕਦੀ ਵਿਦੇਸ਼ੀ ਕਰੰਸੀ ਵਿੱਚ ਸੀ। ਪੁਲੀਸ ਨੇ ਉਸ ਕੋਲੋਂ ਇੱਕ ਕ੍ਰੇਟਾ ਕਾਰ ਵੀ ਬਰਾਮਦ ਕੀਤੀ ਹੈ। ਦੇਰ ਰਾਤ ਤੱਕ ਮੁਲਜ਼ਮ ਪੁਲੀਸ ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਹੁਣ ਪੁਲੀਸ ਮਾਮਲੇ ਦੀ ਅੱਗੇ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *