ਜਲ ਸਪਲਾਈ ਅਤੇ ਸੈਨੀਟੇਸ਼ਨ ਰੋਜ਼ਗਾਰ ਤੇ ਵਿਭਾਗ ਬਚਾਓ ਕਮੇਟੀ ਦਾ ਹੋਇਆ ਗਠਨ
ਇੱਕ ਮੰਚ ਤੇ ਇਕੱਠੇ ਹੋਕੇ ਸੰਘਰਸ਼ਾਂ ਵਿੱਚ ਕੁੱਦਣ ਦਾ ਦਿੱਤਾ ਸੱਦਾ
ਬਰਨਾਲਾ,22 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) :
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਦੋ ਸਰਗਰਮ ਜਥੇਬੰਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਤੇ ਆਉਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਸਾਂਝੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਬਰਨਾਲਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਰਾਜੀਆ ਦੀ ਅਗਵਾਈ ਹੇਠ ਕੀਤੀ ਗਈ।
ਇਸ ਉਪਰੰਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਮੁਕੰਮਲ ਤੌਰ ਤੇ ਪੰਚਾਇਤਾਂ ਹਵਾਲੇ ਕਰ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਜਿਸ ਨੂੰ ਮੋੜਾ ਦੇਣ ਲਈ ਇੱਕਜੁਟਤਾ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਤੇ ਇਨਲਿਸਟਮੈਂਟ ਕਾਮਿਆਂ ਦੇ ਰੋਜ਼ਗਾਰ ਦੀ ਰਾਖੀ ਕਰਨ ਤੇ ਵਿਭਾਗ ਨੂੰ ਬਚਾਉਣ ਲਈ ਅੱਜ ਵਿਭਾਗ ਦੀਆਂ ਦੋ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕਰਕੇ ਸਰਬਸਮਤੀ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਰੋਜ਼ਗਾਰ ਬਚਾਓ ਕਮੇਟੀ ਦਾ ਗਠਨ ਕੀਤਾ ਹੈ। ਇਸ ਉਪਰੰਤ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਉਪਰੰਤ ਕਨਵੀਨਰ ਸਰਬਜੀਤ ਸਿੰਘ ਭੁੱਲਰ, ਹਰਜਿੰਦਰ ਸਿੰਘ ਮਾਨ ਅਤੇ ਕੋ: ਕਨਵੀਨਰ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ, ਹਰਪ੍ਰੀਤ ਸਿੰਘ ਰਾਜੀਆ ਨੂੰ ਚੁੱਣਿਆ ਗਿਆ।ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾਵੇਗੀ ਇਸ ਤੋਂ ਬਾਅਦ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਇਨਸਾਫ਼ ਮਸੰਦ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਇੱਕ ਮੰਚ ਤੇ ਇਕੱਠੇ ਹੋ ਕੇ ਵਰਕਰਾਂ ਦਾ ਭਵਿੱਖ ਤੈਅ ਕਰਵਾਉਣ, ਪੰਚਾਇਤੀ ਕਰਨ ਤੇ ਨਿੱਜੀਕਰਨ ਨੂੰ ਮੋੜਾ ਦੇਣ ਦਾ ਸੱਦਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਕਪੂਰਥਲਾ, ਹਰਜਿੰਦਰ ਸਿੰਘ ਮਾਨ, ਗੁਰਜੰਟ ਸਿੰਘ ਸੁਖਪੁਰਾ, ਸਿਤਾਰ ਖਾਂ ਭੂਰੇ, ਬਿੰਦਰ ਸਿੰਘ ਜਿੰਦ ਹਾਜ਼ਰ ਰਹੇ।