ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ :
ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਓਮਾਨ ਦੀ ਰਾਜਧਾਨੀ ਮਸਕਟ ‘ਚ ਐਮਰਜੈਂਸੀਂ ਲੈਡਿੰਗ ਕਰਵਾਈ ਗਈ । ਯਾਤਰੀਆਂ ਨੇ ਦੱਸਿਆ ਕਿ ਜਹਾਜ਼ ਨੇ ਉਡਣ ਤੋਂ ਤੁਰੰਤ ਬਾਅਦ ਕੰਬਣਾ ਕਰਨਾ ਸ਼ੁਰੂ ਕਰ ਦਿੱਤਾ।
ਯਾਤਰੀਆਂ ਨੂੰ ਇੱਕ ਹੋਟਲ ਵਿੱਚ ਠਹਿਰਾਇਆ ਗਿਆ ਅਤੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਲਈ ਇੱਕ ਹੋਰ ਫਲਾਈਟ ਦੀ ਉਡੀਕ ਕਰ ਰਹੇ ਸਨ। ਫਲਾਈਟ ਦੇ ਕਰੂ ਮੈਂਬਰਾਂ ਨੇ ਯਾਤਰੀਆਂ ਨੂੰ ਦੱਸਿਆ ਕਿ ਜਹਾਜ਼ ‘ਚ ਤਕਨੀਕੀ ਖਰਾਬੀ ਸੀ। ਇਸ ਲਈ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।