ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਕੁੱਟਮਾਰ, ਇੱਕ ਕਾਬੂ ਬਾਕੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੰਜਾਬ


ਪਠਾਨਕੋਟ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਪਠਾਨਕੋਟ ‘ਚ ਡਿਊਟੀ ‘ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਝਗੜਾ ਇੰਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਏਐੱਸਆਈ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੌਜਵਾਨਾਂ ਦੇ ਨਾਲ ਦੋ ਹੋਰ ਨੌਜਵਾਨਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੌਰਭ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿੱਚ ਦੇਰ ਰਾਤ ਡਿਊਟੀ ’ਤੇ ਤਾਇਨਾਤ ਇੱਕ ਏਐਸਆਈ ਤੇ ਤਿੰਨ ਨੌਜਵਾਨਾਂ ਵਿੱਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਲੜਾਈ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਦੂਜੇ ਪਾਸੇ ਏਐਸਆਈ ਨੇ ਮੁਲਜ਼ਮ ਨੌਜਵਾਨ ’ਤੇ ਗੰਭੀਰ ਦੋਸ਼ ਲਾਉਂਦਿਆਂ ਖੁਦ ਨੂੰ ਬੇਕਸੂਰ ਦੱਸਿਆ ਹੈ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਏਐਸਆਈ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *