ਟਰੈਕਟਰ ਦੇ ਰੋਟਾਵੇਟਰ ‘ਚ ਆਉਣ ਕਾਰਨ ਛੋਟੇ ਬੱਚੇ ਦੀ ਮੌਤ

ਚੰਡੀਗੜ੍ਹ ਪੰਜਾਬ


ਮਾਨਸਾ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਮਾਨਸਾ ਨੇੜਲੇ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਛੋਟਾ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ ਹੈ।
ਮ੍ਰਿਤਕ ਬੱਚੇ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ।ਉਹ ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਟਰੈਕਟਰ ਤੋਂ ਡਿੱਗਣ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।