ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਲੋਕ ਸਭਾ ਵਿੱਚ ਪੇਸ਼ ਕਰ ਰਹੀ ਹੈ। ਇਸ ਦੌਰਾਨ ਅੱਜ ਮੰਗਲਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਪੰਜਾਬ ‘ਚ ਪੈਟਰੋਲ 19 ਪੈਸੇ ਸਸਤਾ ਹੋ ਕੇ 96.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ ਵੀ 21 ਪੈਸੇ ਸਸਤਾ ਹੋ ਕੇ 86.98 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ।ਹਰਿਆਣਾ ਦੇ ਗੁਰੂਗ੍ਰਾਮ ਵਿਚ ਪੈਟਰੋਲ 14 ਪੈਸੇ ਸਸਤਾ ਹੋਕੇ 94.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਸਸਤਾ ਹੋਕੇ 87.83 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਐਸਐਮਐਸ ਰਾਹੀਂ ਵੀ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟੇ ਜਾਣੇ ਜਾ ਸਕਦੇ ਹਨ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਹਾਨੂੰ RSP ਦੇ ਨਾਲ ਸਿਟੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਜੇਕਰ ਤੁਸੀਂ BPCL ਦੇ ਗਾਹਕ ਹੋ, ਤਾਂ ਤੁਸੀਂ RSP ਲਿਖ ਕੇ ਅਤੇ 9223112222 ਨੰਬਰ ‘ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ, ਜੇਕਰ ਤੁਸੀਂ HPCL ਦੇ ਗਾਹਕ ਹੋ, ਤਾਂ ਤੁਸੀਂ HP Price ਟਾਈਪ ਕਰਕੇ ਅਤੇ 9222201122 ਨੰਬਰ ‘ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।

Leave a Reply

Your email address will not be published. Required fields are marked *