ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਕੀਤਾ ਪੇਸ਼

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ ਹੈ।
ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਕਿਹਾ, ’ਸਰਕਾਰ ਦਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਹੋਵੇਗਾ। ਸਰਕਾਰ ਰੁਜ਼ਗਾਰ ਦੇ ਮੌਕੇ ਵਧਾਏਗੀ।
ਬਜਟ ਦੀਆਂ ਵਿਸੇਸ ਗੱਲਾਂ ਇਸ ਪ੍ਰਕਾਰ ਹਨ:-

  1. ਨੌਕਰੀ ਵਾਲਿਆਂ ਲਈ, ਜੇਕਰ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਤਾਂ ਪਹਿਲੀ ਵਾਰ EPFO ​​ਨਾਲ ਰਜਿਸਟਰ ਕਰਨ ਵਾਲੇ ਲੋਕਾਂ ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ।
  2. ਸਿੱਖਿਆ ਲੋਨ- ਜਿਨ੍ਹਾਂ ਨੂੰ ਸਰਕਾਰੀ ਸਕੀਮਾਂ ਤਹਿਤ ਕੋਈ ਲਾਭ ਨਹੀਂ ਮਿਲ ਰਿਹਾ, ਉਨ੍ਹਾਂ ਨੂੰ ਦੇਸ਼ ਭਰ ਦੀਆਂ ਸੰਸਥਾਵਾਂ ਵਿੱਚ ਦਾਖ਼ਲੇ ਲਈ ਕਰਜ਼ਾ ਮਿਲੇਗਾ। ਸਰਕਾਰ ਕਰਜ਼ੇ ਦੀ ਰਕਮ ਦਾ 3 ਪ੍ਰਤੀਸ਼ਤ ਤੱਕ ਦੇਵੇਗੀ। ਇਸਦੇ ਲਈ ਈ-ਵਾਉਚਰ ਪੇਸ਼ ਕੀਤੇ ਜਾਣਗੇ, ਜੋ ਹਰ ਸਾਲ ਇੱਕ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।
  3. ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਰਾਹੀਂ ਲਾਭ ਪਹੁੰਚਾਇਆ ਜਾਵੇਗਾ।
  4. ਛੇ ਕਰੋੜ ਕਿਸਾਨਾਂ ਦੀ ਜਾਣਕਾਰੀ ਜ਼ਮੀਨ ਦੀ ਰਜਿਸਟਰੀ ’ਤੇ ਲਿਆਂਦੀ ਜਾਵੇਗੀ।
  5. ਪੰਜ ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ।
  6. ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।