ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਪਾਰਾ 40 ਡਿਗਰੀ ਤੱਕ ਵੀ ਦਰਜ ਕੀਤਾ ਗਿਆ। ਹਾਲਾਂਕਿ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਲਹਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਰਿਹਾ ਹੈ। ਇਸ ਦੇ ਨਾਲ ਹੀ ਪਠਾਨਕੋਟ ਵਿੱਚ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਗਈ।
ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਤੇਜ਼ ਤੂਫਾਨ ਅਤੇ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਖਾਸ ਤੌਰ ‘ਤੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ 11.8 ਮਿਲੀਮੀਟਰ, ਲੁਧਿਆਣਾ ਵਿੱਚ 2.0, ਪਠਾਨਕੋਟ ਵਿੱਚ 2.5, ਗੁਰਦਾਸਪੁਰ ਵਿੱਚ 8.6 ਮਿਲੀਮੀਟਰ, ਐਸਬੀਐਸ ਨਗਰ ਵਿੱਚ 10.3 ਮਿਲੀਮੀਟਰ, ਰੋਪੜ ਅਤੇ ਪਠਾਨਕੋਟ ਸਮੇਤ ਆਸਪਾਸ ਦੇ ਜ਼ਿਲ੍ਹਿਆਂ ਵਿੱਚ 17.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।