ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਹੋਵੇਗਾ ਪੇਸ਼

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ :


ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ। ਖਾਸ ਕਰਕੇ ਮੱਧ ਵਰਗ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। ਇਸ ਸਾਲ ਫਰਵਰੀ ‘ਚ ਪੇਸ਼ ਕੀਤਾ ਗਿਆ ਬਜਟ ਅੰਤਰਿਮ ਬਜਟ ਸੀ ਕਿਉਂਕਿ ਦੋ ਮਹੀਨੇ ਬਾਅਦ ਹੀ ਲੋਕ ਸਭਾ ਚੋਣਾਂ ਹੋਣੀਆਂ ਸਨ। ਇਹ ਬਜਟ ਮੋਦੀ ਸਰਕਾਰ ਦੇ 2047 ਤੱਕ ਵਿਕਸਤ ਭਾਰਤ ਬਣਾਉਣ ਦੇ ਟੀਚੇ ਨੂੰ ਮੁੱਖ ਰੱਖ ਕੇ ਬਣਾਇਆ ਗਿਆ ਹੈ।
ਆਮ ਬਜਟ ‘ਤੇ ਲੋਕ ਸਭਾ ਅਤੇ ਰਾਜ ਸਭਾ ‘ਚ 20-20 ਘੰਟੇ ਚਰਚਾ ਹੋਣ ਦੀ ਸੰਭਾਵਨਾ ਹੈ, ਜਦਕਿ ਹੇਠਲੇ ਸਦਨ ਵਿਚ ਰੇਲ, ਸਿੱਖਿਆ, ਸਿਹਤ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐੱਮ.ਐੱਸ.ਐੱਮ.ਈ.) ਅਤੇ ਫੂਡ ਪ੍ਰੋਸੈਸਿੰਗ ਮੰਤਰਾਲਿਆਂ ‘ਚ ਵੱਖਰੇ ਤੌਰ ‘ਤੇ ਬਹਿਸ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਲੋਕ ਸਭਾ ਦੀ ਕਾਰੋਬਾਰੀ ਸਲਾਹਕਾਰ ਕਮੇਟੀ (ਬੀਏਸੀ) ਨੇ ਸੋਮਵਾਰ ਨੂੰ ਹੋਈ ਆਪਣੀ ਮੀਟਿੰਗ ਵਿੱਚ ਆਮ ਬਜਟ ਤੋਂ ਇਲਾਵਾ ਰੇਲ, ਸਿੱਖਿਆ, ਸਿਹਤ, ਐਮਐਸਐਮਈ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਿਆਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਦਾ ਫੈਸਲਾ ਕੀਤਾ।

Leave a Reply

Your email address will not be published. Required fields are marked *