ਕਠਮੰਡੂ ‘ਚ ਨਿੱਜੀ ਏਅਰਲਾਈਨ ਦਾ ਜਹਾਜ਼ ਕ੍ਰੈਸ਼, 19 ਲੋਕ ਸਨ ਸਵਾਰ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ


ਕਠਮੰਡੂ, 24 ਜੁਲਾਈ, ਬੋਲੇ ਪੰਜਾਬ ਬਿਊਰੋ :


ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਇਕ ਨਿੱਜੀ ਏਅਰਲਾਈਨ ਕੰਪਨੀ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ‘ਚ 19 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਪੋਖਰਾ ਜਾ ਰਿਹਾ ਸੀ ਅਤੇ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ‘ਤੇ ਤਾਇਨਾਤ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਪੁਲਿਸ ਅਤੇ ਫਾਇਰ ਫਾਈਟਰਜ਼ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਚਲਾ ਰਹੇ ਹਨ। ਯਾਤਰੀਆਂ ਦੀ ਹਾਲਤ ਬਾਰੇ ਵਿਸਤ੍ਰਿਤ ਜਾਣਕਾਰੀ ਉਪਲਬਧ ਨਹੀਂ ਹੋਈ ਹੈ।

Leave a Reply

Your email address will not be published. Required fields are marked *