ਨਵਾਂਸ਼ਹਿਰ : ਪਤੀ-ਪਤਨੀ ਤੇ ਧੀ ਨੇ ਜ਼ਹਿਰ ਖਾ ਕੇ ਦਿੱਤੀ ਜਾਨ

ਚੰਡੀਗੜ੍ਹ ਪੰਜਾਬ


ਨਵਾਂਸ਼ਹਿਰ, 24 ਜੁਲਾਈ, ਬੋਲੇ ਪੰਜਾਬ ਬਿਊਰੋ :


ਨਵਾਂਸ਼ਹਿਰ ਵਿੱਚ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਇੱਥੇ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ। ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ‘ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਨੇ ਇਕੱਠੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਤ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਪਤੀ-ਪਤਨੀ ਦੀ ਆਪਸੀ ਲੜਾਈ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਦਾ ਕਾਰਨ ਬਣੀ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੀ ਬੇਟੀ ਵੀ ਸ਼ਾਮਲ ਹੈ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਮੱਲਪੁਰ ਆੜਕਾਂ ਵਾਸੀ ਅਵਤਾਰ ਸਿੰਘ (ਪਤੀ) ਅਤੇ ਸੋਨੀਆ (ਪਤਨੀ) ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ, ਜਿਸ ਤੋਂ ਬਾਅਦ ਸੋਨੀਆ ਨੇ ਆਪਣੀ ਵੱਡੀ ਧੀ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਸੋਨੀਆ ਅਤੇ ਉਸ ਦੀ ਧੀ ਨੂੰ ਤੁਰੰਤ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ। 
ਕੁਝ ਸਮੇਂ ਬਾਅਦ ਪਿੰਡ ਦੇ ਲੋਕਾਂ ਨੂੰ ਸੂਚਨਾ ਮਿਲੀ ਕਿ ਸੋਨੀਆ ਦਾ ਪਤੀ ਅਵਤਾਰ ਸਿੰਘ ਵੀ ਪਿੰਡ ਵਿੱਚ ਬੇਹੋਸ਼ ਪਿਆ ਹੈ। ਅਵਤਾਰ ਸਿੰਘ ਨੇ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਇਸ ਤੋਂ ਬਾਅਦ ਲੋਕ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸ ਦੀ ਵੀ ਮੌਤ ਹੋ ਗਈ। 
ਪਿੰਡ ਵਾਸੀਆਂ ਅਨੁਸਾਰ ਘਟਨਾ ਦੇ ਸਮੇਂ ਮ੍ਰਿਤਕ ਜੋੜੇ ਦੀ ਛੋਟੀ ਬੇਟੀ ਸਕੂਲ ਗਈ ਹੋਈ ਸੀ। ਹੁਣ ਮ੍ਰਿਤਕ ਦੇ ਘਰ ਉਸ ਦੀ ਮਾਂ ਅਤੇ ਇਕ ਬੇਟੀ ਰਹਿ ਗਈ ਹੈ। ਪੁਲਿਸ ਵੱਲੋਂ ਸੂਚਨਾ ਮਿਲਣ ਦੇ ਬਾਅਦ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।